ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸੁਹਿਰਦ ਅਗਵਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ,ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਵਿੱਚ ਕਦਰਾਂ ਕੀਮਤਾਂ ਦੇ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਵਿਦਿਅਕ ਅਤੇ ਸਹਿ-ਵਿਦਿਅਕ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਅਧੀਨ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ‘ਖਾਲਸਾ ਸਿਰਜਨਾ ਦਿਵਸ’ ਮਨਾਇਆ । ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰਦੁਆਰਾ ਬਾਬਾ ਸਾਧੂ ਸਿੰਘ ਜੀ ਯਾਦਗਾਰ ਵਿਖੇ ਸੰਗਤ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕੀਤਾ । ਇਸ ਸ਼ੁਭ ਅਵਸਰ ਤੇ ਸੰਸਥਾ ਦੇ ਵਿਦਿਆਰਥੀਆਂ ਦੁਆਰਾ ਸਹਿਜ ਪਾਠ ਦੇ ਆਰੰਭ ਲਈ ਆਰੰਭਿਕ ਅਰਦਾਸ ਕੀਤੀ ਗਈ। ਇਸ ਮੌਕੇ ਤੇ ਸ. ਪਰਮਬੀਰ ਸਿੰਘ, ‘ਸ੍ਰੀ ਸਹਿਜ ਪਾਠ ਸੇਵਾ ਲਹਿਰ, ਅੰਮ੍ਰਿਤਸਰ’ ਨੇ ਵਿਦਿਆਰਥੀਆਂ ਨੂੰ ਸਹਿਜ ਪਾਠ ਕਰਨ ਦੀ ਮਰਿਆਦਾ ਸੰਬੰਧੀ ਅਗਵਾਈ ਕੀਤੀ। ਖਾਲਸਾ ਸਿਰਜਨਾ ਦਿਵਸ ਦੇ ਆਯੋਜਨ ਦੌਰਾਨ ਸੰਸਥਾ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।